ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ -ਸੁਰਜੀਤ ਪਾਤਰ

In this post, you’ll read a Punjabi poem “ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ” / “Channan Vi Kujh Kra Main, Eve Hi Bal Na Java” that is written by Dr Surjit Patar

ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ

ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ
ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ
ਅੰਬਰ ਨੂੰ ਛੂਹਣੋਂ ਪਹਿਲਾਂ ਮਿੱਟੀ ‘ਚ ਰਲ ਨ ਜਾਵਾਂ

ਤਨ ਦੇ ਲਿਬਾਸ ਅੰਦਰ ਇਕ ਲਹਿਰ ਹਾਂ ਤੜਪਦੀ
ਦਰਿਆ ਦਿਸੇ ਤਾਂ ਕੰਬਾਂ ਕਿਤੇ ਇਸ ‘ਚ ਰਲ ਨਾ ਜਾਵਾਂ

ਤੇਰੀ ਲਹਿਰ ਲਹਿਰ ਰੰਗ ਕੇ, ਮੈਂ ਤੇਰੇ ‘ਚ ਅਸਤ ਹੋਣਾ
ਰਾਹ ਵਿਚ ਨ ਸ਼ਾਮ ਪੈ ਜਏ, ਕਿਤੇ ਦੂਰ ਢਲ ਨ ਜਾਵਾਂ

ਚਾਨਣ ਜਦੋਂ ਕਰੀਦਾ, ਤਾਂ ਸੇਕ ਵੀ ਜਰੀਦਾ
ਏਦਾਂ ਨਹੀਂ ਕਰੀਦਾ ਹਾਇ ਮੈਂ ਬਲ ਨ ਜਾਵਾਂ

ਅੱਜ ਕਲ ਉਹ ਵਾਕ ਬੁਣਦਾ, ਲਫਜ਼ਾਂ ਦੇ ਜਾਲ ਉਣਦਾ
ਕਿਤੇ ਨਜ਼ਮ ਹੋਣੋਂ ਪਹਿਲਾਂ ਦਿਲ ‘ਚੋਂ ਨਿਕਲ ਨ ਜਾਵਾਂ

Leave a Comment

Copy link
Powered by Social Snap